ਕੜਾਕੇ ਦੀ ਠੰਡ 'ਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਬੈਠੇ ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕ
ਜਲੰਧਰ: ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਨਿਵਾਸ ਸਥਾਨ 'ਤੇ ਘਰ ਦੇ ਬਾਹਰ ਲੰਮੇ ਸਮੇਂ ਤੋਂ ਟੀਈਟੀ 2011 ਮੈਰਿਟ ਹੋਲਡਰ ਬੇਰੁਜ਼ਗਾਰ ਅਧਿਆਪਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਠੰਢ ਵਿੱਚ ਵੀ ਬੈਠੇ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਹੈ ਕਿ ਉਹ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਨਿਵਾਸ ਸਥਾਨ ਦੇ ਬਾਹਰ ਉਮੀਦ ਲੈ ਕੇ ਆਏ ਸਨ ਪਰ ਹਾਲੇ ਤੱਕ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੂੰ ਕੋਈ ਵੀ ਅਸ਼ਵਾਸਨ ਨਹੀਂ ਦਿੱਤਾ ਗਿਆ। ਜਿਸ ਦੇ ਚਲਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਹੁਣ ਏਦਾਂ ਹੀ ਸਿੱਖਿਆ ਮੰਤਰੀ ਦੇ ਨਿਵਾਸ ਸਥਾਨ ਦੇ ਬਾਹਰ ਉਦੋਂ ਤਕ ਬੈਠੇ ਰਹਿਣਗੇ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਭਾਵੇਂ ਠੰਡ ਹੋਵੇ ਭਾਵੇਂ ਹਨ੍ਹੇਰੀ ਹੋਵੇ, ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ।