ਐਮ.ਪੀ ਪ੍ਰਨੀਤ ਕੌਰ ਨੇ ਡੇਰਾ ਬੱਸੀ ਦੇ ਵਾਸਿਆਂ ਨੂੰ ਦਿੱਤਾ ਸੁਨੇਹਾ - ਡੇਰਾ ਬੱਸੀ
ਪਟਿਆਲਾ: ਮੁਹਾਲੀ ਜ਼ਿਲ੍ਹੇ ਦੇ ਡੇਰਾ ਬੱਸੀ ਜਵਾਹਰਪੁਰ 'ਚ ਭਾਰੀ ਗਿਣਤੀ 'ਚ ਮਿਲੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਸਾਹਮਣੇ ਆਏ ਹਨ ਜਿਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਐਮ.ਪੀ ਪ੍ਰਨੀਤ ਕੌਰ ਨੇ ਡੇਰਾ ਬੱਸੀ ਦੇ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੁਨੇਹਾ ਦਿੱਤਾ। ਐਮ.ਪੀ ਪ੍ਰਨੀਤ ਕੌਰ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਕੁਝ ਹਿਦਾਇਤਾਂ ਜਾਰੀ ਕੀਤੀਆਂ ਹਨ ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਸਾਰੇ ਇਨ੍ਹਾਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇ।