ਪੰਜਾਬ

punjab

ETV Bharat / videos

ਮੌਸਮ ਵਿਭਾਗ ਦੀ ਭਵਿੱਖਬਾਣੀ: 4 ਜੁਲਾਈ ਤੋਂ ਪੰਜਾਬ 'ਚ ਪਵੇਗਾ ਮੀਂਹ - ਮੌਸਮ ਵਿਭਾਗ

By

Published : Jul 2, 2020, 7:21 PM IST

ਲੁਧਿਆਣਾ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੌਨਸੂਨ ਨੇ ਉੱਤਰੀ ਭਾਰਤ 'ਚ ਦਸਤਕ ਦੇ ਦਿੱਤੀ ਹੈ। ਪਿਛਲੇ ਦਿਨੀਂ ਮਹਿਜ਼ ਕੁੱਝ ਹੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਗਰਮੀ ਤੋਂ ਲੋਕ ਬੇਹਦ ਪਰੇਸ਼ਾਨ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਮੁੱਖੀ ਡਾ. ਪ੍ਰਭਜੋਤ ਕੌਰ ਨੇ ਆਗਮੀ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ। ਮੌਸਮ ਮਾਹਿਰਾਂ ਮੁਤਾਬਕ ਪੰਜਾਬ 'ਚ 4 ਜੁਲਾਈ ਤੋਂ ਮੀਂਹ ਪਵੇਗਾ। ਇਸ ਦੌਰਾਨ ਮੌਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਤੇ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਉਨ੍ਹਾਂ ਦੱਸਿਆ ਕਿ ਤੇਜ਼ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਛੁਟਕਾਰਾ ਮਿਲੇਗਾ ਤੇ ਇਹ ਕਿਸਾਨਾਂ ਦੀ ਝੋਨੇ ਦੀ ਫਸਲ ਲਈ ਵੀ ਲਾਹੇਵੰਦ ਹੋਵੇਗਾ।

ABOUT THE AUTHOR

...view details