ਮਨਰੇਗਾ ਕਰਮਚਾਰੀਆਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - ਪੇਂਡੂ ਵਿਕਾਸ
ਫ਼ਤਹਿਗੜ੍ਹ ਸਾਹਿਬ: ਮਨਰੇਗਾ ਕਰਮਚਾਰੀਆਂ ਨੇ ਇੱਕ ਹਫ਼ਤੇ ਤੋਂ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਬਾਈਕਾਟ ਕਰਕੇ ਹੜਤਾਲ ਤੇ ਚੱਲ ਰਹੇ ਹਨ। ਜਿਸ ਨੂੰ ਜ਼ਿਲ੍ਹਾ ਮਨਰੇਗਾ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਹਿੰਦ ਦੇ ਬਾਜ਼ਾਰ ਤੋਂ ਬੱਸ ਸਟੈਂਡ ਤੱਕ ਰੋਸ਼ ਮਾਰਚ ਕੱਢਿਆ। ਹੱਥਾਂ ਵਿੱਚ ਤਖ਼ਤੀਆਂ ਫੜ੍ਹ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਬੱਸ ਸਟੈਂਡ ਅੱਗੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ ਗਈ।