ਮਨਰੇਗਾ ਕਰਮਚਾਰੀਆਂ ਨੇ ਫੁਕੀ ਸਰਕਾਰ ਦੇ ਵਾਅਦਿਆਂ ਦੀ ਪੰਡ - MGNREGA workers pay homage to Fuki government s promises
ਬਰਨਾਲਾ: ਮਨਰੇਗਾ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਵਾਅਦਿਆਂ ਦੀ ਪੰਡ ਫ਼ੂਕੀ ਹੈ। ਪੰਜਾਬ ਸਰਕਾਰ ਤੇ ਚੋਣਾਂ ਮੌਕੇ ਕੀਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਗਾਉਂਦਿਆਂ 12 ਸਾਲ ਤੋਂ ਮਨਰੇਗਾ ਦਾ ਕੰਮ ਕਰ ਰਹੇ ਕਰਮਚਾਰੀਆਂ ਨੂੰ ਕਾਂਗਰਸ ਸਰਕਾਰ ਨੇ ਚੋਣਾਂ ਮੌਕੇ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਪਰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਜਿਸ ਕਰਕੇ ਪੂਰੇ ਪੰਜਾਬ ਦੇ ਮਨਰੇਗਾ ਕਰਮਚਾਰੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ਼ ਹੈ। ਇਨ੍ਹਾਂ ਵੱਲੋਂ 22 ਜੁਲਾਈ ਨੂੰ ਮੁਹਾਲੀ ਵਿਖੇ ਪੰਜਾਬੀ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।