ਧੂਰੀ 'ਚ ਮਨਰੇਗਾ ਮਜ਼ਦੂਰਾਂ ਨੇ ਬੀਡੀਪੀੳ ਦਫ਼ਤਰ ਅੱਗੇ ਲਾਇਆ ਧਰਨਾ
ਧੂਰੀ: ਪਿੰਡ ਹਸਨਪੁਰ ਦੇ ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਬੀਡੀਪੀਓ ਦਫਤਰ ਅੱਗੇ ਧਰਨਾ ਲਾਇਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਏ ਹਨ ਕਿ ਪਿੰਡ ਦਾ ਸਰਪੰਚ ਉਨ੍ਹਾਂ ਨਾਲ ਚੰਗਾ ਵਤੀਰਾ ਨਹੀਂ ਕਰਦਾ ਹੈ। ਇਸ ਤੋਂ ਇਲਾਵਾ ਮਨਰੇਗਾ 'ਚ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਉਨ੍ਹਾਂ ਨੂੰ ਵਾਂਝਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਏਪੀਓ ਅਮਰਜੀਤ ਸਿੰਘ ਨੇ ਵੀ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਬੋਲੇ ਹਨ। ਦੂਜੇ ਪਾਸੇ ਜਦੋਂ ਏਪੀਓ ਅਮਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਝੂੱਠੇ ਇਲਜ਼ਾਮ ਲੱਗ ਰਹੇ ਹਨ। ਉਨ੍ਹਾਂ ਕਦੇ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਨਹੀਂ ਕੀਤਾ ਹੈ। ਇਸ ਮਾਮਲੇ 'ਤੇ ਬਲਾਕ ਕੇਮਟੀ ਦੀ ਚੇਅਰਮੈਨ ਬੀਬੀ ਰਣਧੀਰ ਕੌਰ ਨੇ ਕਿਹਾ ਕਿ ਉਨ੍ਹਾਂ ਧਰਨਾਕਾਰੀਆਂ ਨਾਲ ਬੈਠਕ ਕਰਕੇ ਇਸ ਮਸਲੇ ਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸਰਪੰਚ ਵਿਰੁੱਧ ਜੋ ਵੀ ਕਾਰਵਾਈ ਬਣਦੀ ਹੋਵੇਗੀ ਉਹ ਕੀਤੀ ਜਾਵੇਗੀ।