ਪੱਕੇ ਨਾ ਕਰਨ 'ਤੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਹੜਤਾਲ - mgnrega workers strike
ਸ੍ਰੀ ਫ਼ਤਿਹਗੜ੍ਹ ਸਾਹਿਬ: ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਖੇੜਾ ਬਲਾਕ ਤੇ ਸਰਹਿੰਦ ਬਲਾਕ ਵਿਖੇ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਲਾਕ ਖੇੜਾ ਦੇ ਕਰਮਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਤਕਰੀਬਨ 12 ਸਾਲਾਂ ਤੋਂ ਜਿੱਥੇ ਮਗਨਰੇਗਾ ਕਰਮੀ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾ ਰਹੇ ਹਨ, ਉੱਥੇ ਹੀ ਮਗਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਮਾਪਢੰਡਾਂ ਅਨੁਸਾਰ ਹੋਈ ਹੈ ਪਰ ਸਰਕਾਰ ਰੈਗੂਲਰ ਦੀ ਮੰਗ ਨੂੰ ਅਣਦੇਖਾ ਕਰ ਰਹੀ ਹੈ। ਯੂਨੀਅਨ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾ ਨਾ ਮੰਨੀਆਂ ਤਾਂ ਉਹ ਤਿੱਖਾ ਸੰਘਰਸ ਕਰਨ ਲਈ ਮਜਬੂਰ ਹੋਣਗੇ।