ਮਿਡ-ਡੇ-ਮਿਲ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ
ਹੁਸ਼ਿਆਰਪੁਰ: ਗੜ੍ਹਸ਼ੰਕਰ ਹੁਸ਼ਿਆਰਪੁਰ ਰੋੜ ਤੇ ਸਥਿਤ ਬੱਸ ਅੱਡੇ ‘ਤੇ ਮਿਡ-ਡੇ-ਮੀਲ ਵਰਕਰ ਯੂਨੀਅਨ(Mid-day meal workers ) ਗੜ੍ਹਸ਼ੰਕਰ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਦੇ ਸੱਦੇ ‘ਤੇ ਸੋਮਾ ਰਾਣੀ ਤਹਿਸੀਲ ਪ੍ਰਧਾਨ ਦੀ ਅਗਵਾਈ ਵਿਚ ਰੋਸ਼ ਰੈਲੀ(Rosh Rally) ਕੱਢੀ ਗਈ। ਰੋਸ ਰੈਲੀ ਉਪਰੰਤ ਜੀਓ ਦਫ਼ਤਰ ਤੱਕ ਮਾਰਚ ਕੀਤਾ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਮਿਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਤਿੰਨ ਹਜ਼ਾਰ ਰੁਪਏ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਸਰਕਾਰ ਵੱਲੋਂ ਸਿਰਫ਼ 500 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਦ ਕਿ ਹਰਿਆਣਾ ਸਰਕਾਰ 3500 ਰੁਪਏ ਮਾਣ ਭੱਤਾ ਆਪਣੇ ਵਰਕਰਾਂ ਨੂੰ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਦਾ ਮੁਫ਼ਤ ਬੀਮਾ ਕੀਤਾ ਜਾਵੇ ਬਾਕੀ ਮੁਲਾਜ਼ਮਾਂ ਦੀ ਤਰ੍ਹਾਂ ਅਚਨਚੇਤ ਅਤੇ ਮੈਡੀਕਲ ਦੀ ਵਿਵਸਥਾ ਕੀਤੀ ਜਾਵੇ ਅਤੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ।