ਕਿਸਾਨ ਪਰਿਵਾਰਾਂ ਦੇ ਹਿੱਸਾ ਹੁੰਦੇ ਹਨ ਪ੍ਰਵਾਸੀ ਮਜ਼ਦੂਰ- ਬੁਰਜਗਿੱਲ - ਬੰਧੂਆਂ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਨੂੰ ਲੈਕੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਦਾ ਕਹਿਣਾ ਕਿ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਿਸਾਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਨੂੰ ਬੰਧੂਆਂ ਬਣਾ ਕੇ ਰੱਖਣ ਦੇ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰ ਉਨ੍ਹਾਂ ਦੇ ਪਰਿਵਾਰਾਂ ਦਾ ਹਿੱਸਾ ਹਨ। ਇਸ ਦੇ ਨਾਲ ਹੀ ਉਨ੍ਹਾਂ ਐਫ.ਸੀ.ਆਈ ਵਲੋਂ ਜਾਰੀ ਫਰਮਾਨ 'ਤੇ ਕਿਹਾ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ।