ਲੁਧਿਆਣਾ ਤੋਂ ਆਪਣੇ ਘਰਾਂ ਨੂੰ ਪੈਦਲ ਚੱਲੇ ਪ੍ਰਵਾਸੀ ਮਜ਼ਦੂਰ ਪੁਜੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ - Migrant workers
ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ 'ਚ ਕਰਫਿਊ ਦੇ ਚਲਦੇ ਕਾਰੋਬਾਰ ਬੰਦ ਹੋਣ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤਣਾ ਚਾਹੁੰਦੇ ਹਨ। ਕੋਈ ਸਾਧਨ ਨਾ ਹੋਂਣ ਕਾਰਨ ਪੈਦਲ ਆਪਣੇ ਘਰਾਂ ਲਈ ਨਿਕਲੇ 50 ਪ੍ਰਵਾਸੀ ਮਜ਼ਦੂਰਾਂ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਰੁੱਕੇ ਹੋਏ ਹਨ। ਇਨ੍ਹਾਂ 'ਚ ਬੱਚੇ, ਬਜ਼ਰੁਗਾ ਸਣੇ ਇੱਕ ਗਰਭਵਤੀ ਮਹਿਲਾ ਵੀ ਸ਼ਾਮਲ ਹੈ। ਇਨ੍ਹਾਂ ਮਜ਼ਦੂਰਾਂ ਦਾ ਕਹਿਣਾ ਹੈ ਕਿ ਤਾਲਾਬੰਦੀ ਕਾਰਨ ਸਾਰੇ ਕਾਰੋਬਾਰ ਠੱਪ ਪੈ ਗਏ ਹਨ। ਹੁਣ ਉਨ੍ਹਾਂ ਕੋਲ ਖਾਣ ਲਈ ਰਾਸ਼ਨ ਤੇ ਗੁਜ਼ਾਰੇ ਲਈ ਪੈਸੇ ਨਹੀਂ ਹਨ ਤੇ ਨਾਂ ਹੀ ਉਨ੍ਹਾਂ ਕੋਲ ਐਂਡਰਾਇਡ ਫੋਨ ਹਨ ਕਿ ਉਹ ਸਰਕਾਰੀ ਹਦਾਇਤਾਂ ਮੁਤਾਬਕ ਆਨਲਾਈਨ ਫਾਰਮ ਭਰ ਸਕਣ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਰਕਾਰੀ ਸਹਾਇਤਾ ਨਹੀਂ ਮਿਲੀ। ਜਿਸ ਦੇ ਚਲਦੇ ਉਨ੍ਹਾਂ ਕੋਲ ਪੈਦਲ ਜਾਣ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਹੈ।