ਰੂਪਨਗਰ ਤੋਂ ਹਜ਼ਾਰਾਂ ਪ੍ਰਵਾਸੀਆਂ ਨੂੰ ਘਰਾਂ ਲਈ ਕੀਤਾ ਰਵਾਨਾ - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
ਰੂਪਨਗਰ: ਕੋਰੋਨਾ ਕਰਕੇ ਰੂਪਨਗਰ ਵਿੱਚ ਪਿਛਲੇ ਲੰਮੇਂ ਸਮੇਂ ਤੋਂ ਕਰਫਿਊ ਤੇ ਲੌਕਡਾਊਨ ਦੌਰਾਨ ਫਸੇ ਪ੍ਰਵਾਸੀਆਂ ਨੂੰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰ ਪਹੁੰਚਾਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ। ਈਟੀਵੀ ਭਾਰਤ ਨਾਲ ਖ਼ਾਸ ਤੌਰ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦ 11,800 ਦੇ ਕਰੀਬ ਪ੍ਰਵਾਸੀਆਂ ਨੇ ਆਪਣੇ ਘਰਾਂ ਨੂੰ ਜਾਣ ਲਈ ਪੰਜੀਕਰਨ ਕਰਵਾਇਆ ਸੀ, ਇਨ੍ਹਾਂ ਵਿੱਚੋਂ 6,500 ਪ੍ਰਵਾਸੀਆਂ ਨੂੰ ਵੱਖ-ਵੱਖ ਰੇਲ ਗੱਡੀਆਂ ਰਾਹੀਂ ਇਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਹੈ। ਦੱਸ ਦਈਏ, ਜਿਹੜੇ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕੇਰਲਾ ਨਾਲ ਸਬੰਧਤ ਸਨ, ਉਨ੍ਹਾਂ ਨੂੰ ਗੱਡੀਆਂ ਰਾਹੀਂ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਦੇ ਵੀ ਵਿਦਿਆਰਥੀ ਆਪਣੇ ਘਰਾਂ ਨੂੰ ਪਰਤ ਗਏ ਹਨ।