ਵਜ਼ੀਫਾ ਘੁਟਾਲੇ ਨੂੰ ਲੈ ਕੇ ਭਦੌੜ 'ਚ ਮੰਤਰੀ ਧਰਮਸੋਤ ਦਾ ਫੂਕਿਆ ਪੁਤਲਾ - cabinet minister protest
ਬਰਨਾਲਾ: ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੇ ਕਸਬਾ ਭਦੌੜ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਇਸ ਮੌਕੇ 'ਆਪ' ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਬਲਵੀਰ ਸਿੰਘ ਠੰਡੂ ਦੀ ਅਗਵਾਈ ‘ਚ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਮਾਮਲੇ ਦੀ ਸੀ.ਬੀ.ਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਡਾ. ਬਲਵੀਰ ਸਿੰਘ ਠੰਡੂ ਅਤੇ ਅਮਰਜੀਤ ਕੌਰ ਨੇ ਕਿਹਾ ਕਿ ਜੇ ਮੰਤਰੀ ਧਰਮਸੋਤ ਨੂੰ ਬਰਖ਼ਾਸਤ ਨਾ ਕੀਤਾ ਤਾਂ ਪਾਰਟੀ ਤੇ ਦਲਿਤ ਲੋਕ ਤਿੱਖਾ ਸੰਘਰਸ਼ ਕਰਨਗੇ।