ਸਹਾਇਕ ਵਰਕਰਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ - ਪੰਜਾਬ ਸਰਕਾਰ ਵਿਰੁੱਧ ਰੋਸ
ਮਾਨਸਾ: ਜ਼ਿਲ੍ਹੇ ਵਿੱਚ ਸਹਾਇਕ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਮਿਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਸਿੰਘ ਅਤੇ ਪਰਵਾਜ਼ ਪਾਲ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੀ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਨਿਸਟਰੀਅਲ ਕਾਮਿਆਂ ਦੀਆਂ ਡੀਏ ਦੀਆਂ ਕਿਸ਼ਤਾਂ ਕੇਂਦਰ ਸਰਕਾਰ ਵੱਲੋਂ ਜਾਰੀ ਕਰ ਦਿੱਤੀਆਂ ਗਈਆਂ ਪਰ ਪੰਜਾਬ ਸਰਕਾਰ ਨੇ ਕਿਸ਼ਤਾਂ ਨਹੀਂ ਦਿੱਤੀਆਂ ਹਨ ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।