ਮਿਸ਼ਨ ਰੈੱਡ ਸਕਾਈ ਤਹਿਤ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ - ਓਟ ਸੈਂਟਰ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਮਿਸ਼ਨ ਰੈੱਡ ਸਕਾਈ ਤਹਿਤ ਨਸ਼ਾ ਕਰਨ ਦੇ ਆਦੀ ਨੌਜਵਾਨ ਜੋ ਕਾਫੀ ਹੱਦ ਤੱਕ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਜਿਸ ਸਬੰਧ ’ਚ ਸਿਵਲ ਹਸਪਤਾਲ ਅਜਨਾਲਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਓਟ ਸੈਂਟਰ ਵਿੱਚੋਂ ਨੌਜਵਾਨਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਰੈੱਡ ਸਕਾਈ ਅਫਸਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰਦੇਵ ਸਿੰਘ ਅਤੇ ਐਕਸਾਈਜ਼ ਇੰਸਪੈਕਟਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਸਕਾਈ ਤਹਿਤ ਨਸ਼ਾ ਕਰਨ ਦੇ ਆਦੀ ਨੌਜਵਾਨ ਜੋ ਕਾਫੀ ਹੱਦ ਤੱਕ ਨਸ਼ੇ ਤੋਂ ਦੂਰ ਹੋ ਚੁੱਕੇ ਹਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਨ੍ਹਾਂ ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਯੋਗਤਾ ਮੁਤਾਬਕ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਵੱਖ-ਵੱਖ ਕੋਰਸਾਂ ਦੀ ਟਰੇਨਿੰਗ ਵੀ ਦਿੱਤੀ ਜਾਵੇਗੀ।