ਗੁਰਦਾਸਪੁਰ ਸ਼ਹਿਰ ਨੂੰ ਸੈਨੇਟਾਈਜ਼ ਕਰਨ ਲਈ ਅੱਗੇ ਆਏ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ - ਕਾਂਗਰਸੀ ਵਿਧਾਇਕ
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੇ ਦੇਸ਼ 'ਚ ਜਨਤਾ ਕਰਫਿਊ ਲਗਾਇਆ ਗਿਆ। ਗੁਰਦਾਸਪੁਰ ਵਿੱਚ ਵੀ ਜਨਤਾ ਕਰਫਿਊ ਦਾ ਅਸਰ ਵੇਖਣ ਨੂੰ ਮਿਲਿਆ। ਇਸ ਦੌਰਾਨ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਇਸ ਗੰਭੀਰ ਬਿਮਾਰੀ ਤੋਂ ਨਜਿੱਠਣ ਲਈ ਪਹਿਲ ਕਰਦੀਆਂ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕਦਮ ਚੁੱਕਿਆ। ਉਹ ਸਫਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਬਾਜ਼ਾਰ ਨੂੰ ਸੈਨੇਟਾਈਜ਼ ਕਰਨ ਪੁਜੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਨੁਮਾਇਦੇ ਹਨ, ਇਸ ਲਈ ਉਹ ਆਪਣਾ ਫਰਜ਼ ਪੂਰਾ ਕਰ ਰਹੇ ਹਨ।