ਹਲਕਾ ਚੱਬੇਵਾਲ ਦੇ ਵਿਧਾਇਕ ਨੇ ਘਰ 'ਚ ਸੁਖਮਣੀ ਸਾਹਿਬ ਦਾ ਪਾਠ ਕਰਵਾ ਕੇ ਮਨਾਈ ਵੈਸਾਖੀ - ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਚੱਲਦੇ ਪੂਰੇ ਸੂਬੇ ਦੇ ਵਿੱਚ ਲੋਕ ਵੈਸਾਖੀ ਦਾ ਤਿਉਹਾਰ ਘਰਾਂ ਦੇ ਵਿੱਚ ਮਨਾਂ ਰਹੇ ਹਨ। ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਘਰ ਦੇ ਵਿੱਚ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ। ਡਾ. ਰਾਜ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਕਰਫਿਊ ਲਗਾਇਆ ਹੈ। ਜੋ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਦੀ ਐਡਵਾਇਜ਼ਰੀ ਦੀ ਪਾਲਣਾ ਕਰਨ।