ਕੋਰੋਨਾ ਵਾਇਰਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਪੁਜੇ ਹਲਕਾ ਚੱਬੇਵਾਲ ਦੇ ਵਿਧਾਇਕ - ਡਾ. ਰਾਜ ਕੁਮਾਰ
ਹੁਸ਼ਿਆਰਪੁਰ : ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਪੀ. ਐਚ. ਸੀ ਹਾਰਟਾ ਬਡਲਾ ਦਾ ਦੌਰਾ ਕੀਤਾ। ਇਸ ਦੌਰਾਨ ਵਿਧਾਇਕ ਨੇ ਇਸ ਮੁਸ਼ਕਲ ਸਮੇਂ 'ਚ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ਼, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਤੇ ਮੀਡੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਮੈਡੀਕਲ ਸਟਾਫ ਵੱਲੋਂ ਕੋਰੋਨਾ ਵਾਇਰਸ ਸਬੰਧੀ ਤਿਆਰੀਆਂ ਲਈ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਪੀ. ਐਚ. ਸੀ ਹਾਰਟਾ ਬਡਲਾ ਹਸਪਤਾਲ 'ਚ ਤੀਹ ਮਰੀਜ਼ਾਂ ਦੀ ਸਮਰਥਾ ਵਾਲਾ ਆਈਸੋਲੇਸ਼ਨ ਵਾਰਡ ਬਾਰੇ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਡਾਕਟਰਾਂ ਨੂੰ ਪੇਸ਼ ਆਉਣ ਵਾਲੀ ਮੁਸ਼ਕਲਾਂ ਨੂੰ ਜਲਦ ਤੋਂ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।