ਤਰਨਤਾਰਨ: ਵਿਧਾਇਕ ਧਰਮਬੀਰ ਅਗਨੀਹੋਤਰੀ ਵੱਲੋਂ ਦਾਣਾ ਮੰਡੀ ਦਾ ਕੀਤਾ ਗਿਆ ਦੌਰਾ - ਕੋਰੋਨਾ ਵਾਇਰਸ
ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਦਾਣਾ ਮੰਡੀ ਝਬਾਲ ਵਿਖੇ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੂਰੂ ਕਰਵਾਈ ਅਤੇ ਮੰਡੀ ਵਿੱਚ ਕਣਕ ਲਿਆਉਣ ਵਾਲੇ ਕਿਸਾਨਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਗਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਹਨ।