ਰਾਜੋਆਨਾ ਦੀ ਸਜ਼ਾ ਮੁਆਫ਼ੀ 'ਤੇ ਬੋਲੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ - ਵਿਧਾਇਕ ਗੁਰਕੀਰਤ ਸਿੰਘ ਕੋਟਲੀ
ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਰਗੇ ਲੋਕਾਂ ਨੂੰ ਵੀ ਮੁਆਫ਼ ਨਹੀਂ ਕਰਨਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਆਪਣੇ ਕੀਤੇ 'ਤੇ ਮੁਆਫੀ ਮੰਗਦੇ ਹਨ ਤਾਂ ਉਨ੍ਹਾਂ ਨੂੰ ਮੁਆਫ਼ ਕਰਨ ਵਿੱਚ ਸਾਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਜੋਆਨਾ ਨੂੰ ਮੁਆਫੀ ਮਿਲਦੀ ਹੈ ਤਾਂ ਅਸੀਂ ਇਸ ਦੇ ਸਬੰਧ ਵਿੱਚ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਤੱਕ ਪਹੁੰਚ ਕਰਾਂਗੇ।