ਰਾਜਪੁਰਾ ਮੰਡੀ ’ਚ ਵੀ ਸ਼ੁਰੂ ਹੋਈ ਝੋਨੇ ਦੀ ਖਰੀਦ - ਰਾਜਪੁਰਾ ਦੀ ਦਾਣਾ ਮੰਡੀ
ਪਟਿਆਲਾ: ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸ਼ਹਿਰ ਰਾਜਪੁਰਾ ਦੀ ਦਾਣਾ ਮੰਡੀ ਵਿੱਚ ਫ਼ਸਲ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਦਾਣਾ ਮੰਡੀ ਰਾਜਪੁਰਾ ਵਿਖੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋ ਫ਼ਸਲ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਦੇਵ ਸਿੰਘ, ਮਾਰਕੀਟ ਕਮੇਟੀ ਸੈਕਟਰੀ ਜੈ ਰਾਮ, ਐਸ. ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ ਅਤੇ ਸਥਾਨਕ ਆੜਤੀ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਾਜਪੁਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇ ਗਈ। ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕਰਨ ਸਮੇਂ ਸਹੀ ਪੇਮੈਂਟ ਅਦਾਇਗੀ ਕੀਤੀ ਜਾਵੇ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਕਿਸਾਨ ਆਗੂ ਅਤੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕੀਤੇ ਐਜੀਟੇਸ਼ਨ ਦੇ ਦਬਾਵਾਂ ਕਾਰਣ ਕੇਂਦਰ ਸਰਕਾਰ ਵਲੋਂ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ, ਇਸ ਸਾਡੀ ਬਹੁਤ ਵੱਡੀ ਜਿੱਤ ਹੈ।