ਪੰਜਾਬ ’ਚ ਬੀਜੇਪੀ ਵਾਂਗ ਹੀ ਅਕਾਲੀ ਦਾ ਵੀ ਸਫਾਇਆ ਹੋਣਾ ਨਿਸ਼ਚਿਤ: ਵਿਧਾਇਕ ਬੁਲਾਰੀਆ
ਅੰਮ੍ਰਿਤਸਰ: ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਐਲਾਨ ਜਾ ਰਹੇ ਹਨ। ਵਾਰਡ ਨੰਬਰ 37 ਚ ਕਾਂਗਰਸ ਉਮੀਦਵਾਰ ਦੀ ਜਿੱਤ ਹੋਈ। ਦੱਸ ਦਈਏ ਕਿ ਕਾਂਗਰਸੀ ਉਮੀਦਵਾਰ ਨਾਲ ਅੰਮ੍ਰਿਤਸਰ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਦੇ ਸਥਾਨ ’ਤੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਇਤਿਹਾਸਕ ਜਿੱਤ ਹੈ ਕਿਉਂਕਿ ਇਸ ਨੌਜਵਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਵਾਰਡ ਵਿਚ ਕੰਮ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਕਿਹਾ ਕਿ ਇਹ ਚੋਣਾਂ ਬਹੁਤ ਹੀ ਸ਼ਾਂਤਮਈ ਢੰਗ ਨਾਲ ਹੋਈਆਂ ਹਨ। ਵਿਧਾਇਕ ਨੇ ਇਹ ਵੀ ਕਿਹਾ ਕਿ ਪੰਜਾਬ ਚ ਬੀਜੇਪੀ ਦਾ ਸਫਾਇਆ ਜਿਸ ਤਰ੍ਹਾਂ ਹੋਇਆ ਹੈ ਉਸੇ ਤਰ੍ਹਾਂ ਹੀ ਅਕਾਲੀ ਦਲ ਦਾ ਵੀ ਸਫਾਇਆ ਹੋਣਾ ਨਿਸ਼ਚਿਤ ਹੈ।