ਵਿਧਾਇਕ ਜੈ ਕਿਸ਼ਨ ਰੋੜੀ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ - ਮੁੱਖ ਮੰਤਰੀ ਚੰਨੀ
ਹੁਸ਼ਿਆਰਪੁਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਆਪਣੇ ਨਜ਼ਦੀਕੀ ਮੰਤਰੀਆਂ ਅਤੇ ਲੀਡਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ। ਹੁਣ ਉਸ ਸਿਲਸਿਲੇ ਨੂੰ ਮੁੱਖ ਮੰਤਰੀ ਚੰਨੀ ਅੱਗੇ ਵਧਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਿਸੇ ਨਾਲ ਵੀ ਕੰਮ ਕਰਕੇ ਖੁਸ਼ ਨਹੀਂ ਹਨ, ਉਨ੍ਹਾਂ ਕਿਹਾ ਕਿ ਦਰਅਸਲ ਉਹ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਮੁੱਖ ਮੰਤਰੀ ਵਜੋਂ ਪਸੰਦ ਨਹੀਂ ਕਰਨਗੇ।