ਵਿਧਾਇਕ ਕੁਲਬੀਰ ਸਿੰਘ ਨੇ ਕੀਤਾ ਜ਼ੀਰਾ ਵਿਖੇ ਸੇਵਾ ਕੇਂਦਰ ਦਾ ਉਦਘਾਟਨ - mla kulbir zira
ਜ਼ੀਰਾ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸਡੀਐਮ ਦਫ਼ਤਰ ਵਿਖੇ ਮਨਜੂਰ ਕੀਤੇ ਸੇਵਾ ਕੇਂਦਰ ਦਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਐਸਡੀਐਮ ਦਫ਼ਤਰ ਵਿੱਚ ਸੇਵਾ ਕੇਂਦਰ ਖੋਲ੍ਹਿਆ ਗਿਆ ਹੈ ਜਿਸ ਨਾਲ ਪਹਿਲੇ ਸੇਵਾ ਕੇਂਦਰ ਦਾ ਕੰਮ ਵੰਡਿਆ ਜਾਵੇਗਾ ਤੇ ਭੀੜ ਘੱਟ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਦਵਾਇਆ ਕਿ ਪਹਿਲੇ ਸੇਵਾ ਕੇਂਦਰ ਵਿੱਚ ਵੀ ਲੋਕਾਂ ਦੀਆਂ ਸੁਵਿਧਾਵਾਂ ਬਾਰੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ।