ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਵਿਧਾਇਕ ਕੁਸ਼ਲਦੀਪ ਸਿੰਘ ਨੇ ਕੀਤੀ ਬੈਠਕ - ਕੋਵਿਡ-19
🎬 Watch Now: Feature Video
ਫ਼ਰੀਦਕੋਟ: ਸਥਾਨਕ ਵਿਧਾਇਕ ਨੇ ਲੌਕਡਾਊਨ ਦੌਰਾਨ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਤੇ ਸਮਾਜ ਸੇਵੀ ਸੰਸਥਾ ਦੇ ਨੁਮਾਇੰਦੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਸ਼ਹਿਰ ਤੇ ਪਿੰਡਾਂ ਦੇ ਲੋੜਵੰਦਾਂ ਨੂੰ ਘਰ-ਘਰ ਲੰਗਰ ਸਪਲਾਈ ਕਰਨ ਬਾਰੇ ਚਰਚਾ ਕੀਤੀ ਗਈ। ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸਮਾਜ ਸੇਵੀ ਨੁਮਾਇੰਦੀਆਂ ਦੀ ਇਸ ਮੀਟਿੰਗ 'ਚ ਲੋੜਵੰਦਾਂ ਨੂੰ ਘਰ-ਘਰ ਜਾ ਕੇ ਰਾਸ਼ਨ ਸਪਲਾਈ ਕਰਨ ਦੀ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਕੀ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਜ਼ਿਆਦਾ ਤੋਂ ਜ਼ਿਆਦਾ ਲੋੜਵੰਦਾਂ ਤੱਕ ਰਾਸ਼ਨ ਸਪਲਾਈ ਕਰਨ 'ਚ ਆਪਣਾ ਯੋਗਦਾਨ ਦੇਣ।