ਚੰਡੀਗੜ੍ਹ 'ਚ ਆਪ ਦੀ ਜਿੱਤ ਦੀ ਖੁੁਸ਼ੀ 'ਚ ਵਿਧਾਇਕ ਮੀਤ ਹੇਅਰ ਨੇ ਵੰਡੇ ਲੱਡੂ - ਮੀਤ ਹੇਅਰ ਨੇ ਬਰਨਾਲਾ ਵਿੱਚ ਵੰਡੇ ਲੱਡੂ
ਬਰਨਾਲਾ: ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਵੱਲੋਂ 14 ਸੀਟਾਂ ਉੱਤੇ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਆਮ ਆਦਮੀ ਪਾਰਟੀ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਰਨਾਲਾ ਸ਼ਹਿਰ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਉੱਤੇ ਮੀਤ ਹੇਅਰ ਨੇ ਗੱਲਬਾਤ ਕਰਦੇ ਕਿਹਾ ਕਿ ਚੰਡੀਗੜ੍ਹ ਦੀ ਜਿੱਤ 2022 ਦੀ ਚੋਣ ਸਬੰਧੀ ਇੱਕ ਸ਼ਾਨਦਾਰ ਜਿੱਤ ਦਾ ਆਗਾਜ ਆਮ ਆਦਮੀ ਪਾਰਟੀ ਨੇ ਕਰ ਦਿੱਤਾ ਹੈ। ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਪਸੰਦ ਕਰ ਰਹੇ ਹਨ ਅਤੇ ਇਸ ਵਾਰ ਪੂਰਨ ਬਹੁਮਤ ਦੇ ਨਾਲ 2022 ਚੋਣ ਵਿੱਚ ਆਮ ਆਦਮੀ ਪਾਰਟੀ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਬਣਨਾ ਤੈਅ ਹੈ।