ਪੀਏਪੀ ਪੁਲ ਖਰਾਬ ਬਣਨ ਦੇ ਚਲਦੇ ਵਿਧਾਇਕ ਰਜਿੰਦਰ ਬੇਰੀ ਨੇ ਪੀਏਪੀ ਰੋਡ ਜਾਮ ਕਰ ਦਿੱਤਾ ਧਰਨਾ - mla pargat singh
ਜਲੰਧਰ ਦੇ ਵਿਧਾਇਕ ਰਜਿੰਦਰ ਬੇਰੀ ਤੇ ਉਨ੍ਹਾਂ ਦੇ ਸਮੂਹ ਸਮਰਥਕਾਂ ਵੱਲੋਂ ਜਲੰਧਰ ਦੇ ਪੀਏਪੀ ਫਲਾਈਓਵਰ ਨੂੰ ਜਾਮ ਕਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਲੰਧਰ ਸੈਂਟਰਲ ਦੇ ਵਿਧਾਇਕ ਰਜਿੰਦਰ ਬੇਰੀ ਨੇ ਪੀਏਪੀ ਚੌਕ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾ ਦਿੱਤਾ ਹੈ। ਪ੍ਰਦਰਸ਼ਨ ਕਰਦੇ ਹੋਏ ਉਹ ਮੰਗ ਕਰ ਰਹੇ ਹਨ ਕਿ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲਾ ਰਸਤਾ ਪੀਏਪੀ ਚੌਕ ਵਿਖੇ ਜਿੱਥੇ ਬੰਦ ਕਰ ਦਿੱਤਾ ਗਿਆ ਸੀ ਉਸ ਨੂੰ ਖੋਲ੍ਹ ਦਿੱਤਾ ਜਾਵੇ। ਵਿਧਾਇਕ ਬੇਰੀ ਮੰਗ ਕਰ ਰਹੇ ਹਨ ਕਿ ਨੈਸ਼ਨਲ ਹਾਈਵੇਅ ਅਥਾਰਟੀ ਨੇ ਪੀਏਪੀ ਚੌਕ ਵਿੱਚ ਅੰਮ੍ਰਿਤਸਰ ਨੂੰ ਜਾਣ ਵਾਲਾ ਰਾਹ ਜੋ ਬੰਦ ਕੀਤਾ ਹੈ, ਉਸ ਨੂੰ ਤੁਰੰਤ ਖੋਲ੍ਹਿਆ ਜਾਵੇ। ਫ਼ਿਲਹਾਲ ਉਨ੍ਹਾਂ ਦਾ ਇਹ ਕਹਿਣਾ ਹੈ ਕਿ ਜਦੋਂ ਤੱਕ ਸਾਡੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਇਸੇ ਤਰ੍ਹਾਂ ਧਰਨੇ 'ਤੇ ਬੈਠੇ ਰਹਣਗੇ।