ਕਰਫਿਊ ਦੌਰਾਨ ਲੰਗਰ ਸੇਵਾ ਲਈ ਅੱਗੇ ਆਇਆ ਵਿਧਾਇਕ ਦਾ ਪਰਿਵਾਰ
ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਲਈ ਕਰਫਿਊ ਲਗਾਇਆ ਗਿਆ। ਇਸ ਔਖੇ ਸਮੇਂ 'ਚ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਅਤੇ ਉਨ੍ਹਾਂ ਦਾ ਪਰਿਵਾਰ ਲੰਗਰ ਸੇਵਾ ਲਈ ਅੱਗੇ ਆਇਆ ਹੈ। ਇਸ ਬਾਰੇ ਦੱਸਦੇ ਹੋਏ ਬਰਿੰਦਰਮੀਤ ਸਿੰਘ ਪਹਾੜਾ ਨੇ ਦੱਸਿਆ ਕਿ ਉਹ ਲੰਗਰ ਸੇਵਾ ਰਾਹੀਂ ਕਰਫਿਊ ਦੌਰਾਨ ਡਿਊਟੀ ਨਿਭਾ ਰਹੇ ਮੁਲਾਜ਼ਮਾਂ ਤੇ ਹਸਪਤਾਲਾਂ 'ਚ ਦਾਖਲ ਮਰੀਜ਼ਾਂ ਲਈ ਲੰਗਰ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰੀ ਆਦੇਸ਼ਾਂ ਨੂੰ ਮੰਨਦੇ ਹੋਏ ਘਰਾਂ 'ਚ ਰਹਿ ਕੇ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।