ਐਮਐਲਏ ਭੁੱਲਰ ਨੇ ਖਾਲੜਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ - MLA Sukhpal Singh Bhullar
ਤਰਨਤਾਰਨ: ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਸਬਾ ਖਾਲੜਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਗਰਾਂਟਾਂ ਦੇ ਚੈੱਕ ਦਿੱਤੇ। ਇਸ ਮੌਕੇ ਖਾਲੜਾ ਬਜ਼ਾਰ ਦੀ ਸ਼ਮਸ਼ਾਨਘਾਟ ਦੀ ਸੜਕ ਵਾਸਤੇ 14 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਇਸ ਮੌਕੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਖਾਲੜਾ ਦੀਆਂ ਦੋਵੇਂ ਪੰਚਾਇਤਾਂ ਨੂੰ ਚੈੱਕ ਭੇਂਟ ਕੀਤੇ ਗਏ। ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਹਲਕੇ ਅੰਦਰ ਕੋਈ ਵੀ ਗਲੀ-ਨਾਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਗਰੀਬ ਪਰਿਵਾਰਾਂ ਨੂੰ ਆਟਾ-ਦਾਲ ਸਕੀਮ ਲੈਣ ਵਾਸਤੇ ਸਮਾਰਟ ਕਾਰਡ ਵੰਡੇ ਗਏ।