ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਅਮਰਗੜ੍ਹ ਨਗਰ ਪੰਚਾਇਤ ਦੇ ਪ੍ਰਧਾਨ ਦੀ ਕੀਤੀ ਤਾਜਪੋਸ਼ੀ
ਅਮਰਗੜ੍ਹ ਵਿਖੇ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਨਗਰ ਪੰਚਾਇਤ ਦੇ ਨਵੇਂ ਪ੍ਰਧਾਨ ਜਸਪਾਲ ਕੌਰ ਦੀ ਤਾਜਪੋਸ਼ੀ ਕੀਤੀ। ਇਸ ਮੌਕੇ ਪ੍ਰਧਾਨ ਜਸਪਾਲ ਕੌਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਵਿਤਕਰੇ ਤੋਂ ਆਪਣੇ ਨਗਰ ਅਮਰਗੜ੍ਹ ਦੇ ਵਿਕਾਸ ਕਾਰਜ ਦਾ ਕੰਮ ਕਰਨਗੇ। ਇਸ ਦੌਰਾਨ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਨਵ-ਨਿਯੁਕਤ ਪ੍ਰਧਾਨ ਸਮੇਤ ਪੂਰੀ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਮਰਗੜ੍ਹ ਦੇ ਵਿਕਾਸ ਦੇ ਕੰਮਾਂ ਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਲਾਕੇ ’ਚ ਪੂਰਨ ਇਮਾਨਦਾਰੀ ਨਾਲ਼ ਸਮੁੱਚੇ ਨਗਰ ਦਾ ਵਿਕਾਸ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਦੇ ਨਾਲ ਕੀਤੇ ਵਾਅਦੇ ਮੁਤਾਬਿਕ ਉਨ੍ਹਾਂ ਨੇ ਬਿਜਲੀ ਦੀ ਇੱਕ ਲਾਇਨ ਕੱਢਵਾ ਦਿੱਤੀ ਹੈ। ਨਾਲ ਹੀ ਭਵਿੱਖ ਚ ਵੀ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।