ਫਿਰੋਜ਼ਪੁਰ ਜੇਲ੍ਹ ’ਚੋਂ 14 ਮੋਬਾਇਲ ਬਰਾਮਦ - ਬੈਟਰੀਆਂ, ਬਲੂਤੁੱਥ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ
ਫਿਰੋਜ਼ਪੁਰ: ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚੋਂ ਅਧਿਕਾਰੀਆਂ ਵੱਲੋਂ ਗਸ਼ਤ ਕਰਦਿਆਂ ਜਿਥੇ ਇੱਕ ਪੈਕੇਟ ਬਰਾਮਦ ਕਰਕੇ ਥਾਣਾ ਸਿਟੀ ਦੇ ਪੁਲਿਸ ਦੇ ਹਵਾਲੇ ਕੀਤਾ ਗਿਆ, ਉਥੇ ਉਕਤ ਬਰਾਮਦਗੀ ਦੇ ਆਧਾਰ ‘ਤੇ ਪੁਲਿਸ ਥਾਣਾ ਸਿਟੀ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਕੇਂਦਰੀ ਜੇਲ੍ਹ ਅੰਦਰ ਬਰਾਮਦ ਹੋਏ ਪੈਕੇਟ ਦੀ ਪੁਸ਼ਟੀ ਕਰਦਿਆਂ ਐਸ.ਐਚ.ਓ ਮਨੋਜ ਕੁਮਾਰ ਨੇ ਸਪੱਸ਼ਟ ਕੀਤਾ ਕਿ ਸਹਾਇਕ ਸਪਰਡੈਂਟ ਜੇਲ੍ਹ ਹਰੀ ਸਿੰਘ ਵੱਲੋਂ ਮਿਲੀ ਦਰਖਾਸਤ ਮੁਤਾਬਿਕ ਜੇਲ੍ਹ ਅੰਦਰੋਂ ਬਰਾਮਦ ਹੋਏ ਪੈਕੇਟ ਵਿਚੋਂ 14 ਫੋਨ ਕੀਪੈਡ ਵਾਲੇ ਸਮੇਤ ਬੈਟਰੀਆਂ, ਬਲੂਤੁੱਥ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਰਾਮਦ ਹੋਈ ਸਮਗਰੀ ਅਤੇ ਕੇਂਦਰੀ ਜੇਲ੍ਹ ਤੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਅਣਪਛਾਤੇ ਵਿਅਕਤੀ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।