ਕੋੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਰਨਾਲਾ ਪ੍ਰਸ਼ਾਸ਼ਨ ਨੇ ਮੌਕ ਡਰਿੱਲ ਦੀ ਕੀਤੀ ਕਰਵਾਈ - ਮੌਕ ਡਰਿੱਲ
ਮੌਕ ਡਰਿੱਲ ਦੀ ਅਗਵਾਈ ਕਰ ਰਹੇ ਬਰਨਾਲਾ ਦੇ ਐਸਡੀਐਮ ਤੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਇਹ ਮੌਕ ਡਰਿੱਲ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਵਾਇਰਸ ਦੇ ਮਰੀਜ਼ ਨਾਲ ਨਜਿੱਠਣ ਲਈ ਕੀਤਾ ਗਿਆ ਹੈ, ਜਿਸ ਵਿੱਚ ਇੱਕ ਨਕਲੀ ਕੋਰੋਨਵਾਇਰਸ ਮਰੀਜ਼ ਨੂੰ ਇੱਕ ਘਰ 'ਚ ਰੱਖਿਆ ਗਿਆ, ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਮਿਲਣ ਤੋਂ ਬਾਅਦ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਇੱਕ ਵਿਸ਼ੇਸ਼ ਵਾਰਡ 'ਚ ਤਬਦੀਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜ੍ਹਤ ਮਰੀਜ਼ ਦੇ ਰਿਕਾਰਡ ਦੀ ਜਾਂਚ ਪਿਛਲੇ 14 ਦਿਨਾਂ ਤੋਂ ਕੀਤੀ ਜਾ ਰਹੀ ਹੈ ਤੇ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਵੱਖਰੇ ਵਾਰਡਾਂ ਵਿਚ ਰੱਖਿਆ ਜਾਵੇਗਾ ਤੇ 28 ਦਿਨ ਉਨ੍ਹਾਂ ਨੂੰ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਰੱਖਿਆ ਜਾਂਦਾ ਹੈ ਤੇ ਜਦੋਂ ਮਰੀਜ਼ ਦੇ ਭੇਜੇ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਸ ਤੋਂ ਬਾਅਦ ਹੀ ਮਰੀਜ਼ ਨੂੰ ਘਰ ਭੇਜਿਆ ਜਾਵੇਗਾ।