ਕੋਟਕਪੂਰਾ ਰੋਡ 'ਤੇ ਕਿਸਾਨਾਂ ਨੇ ਸਾੜਿਆ ਮੋਦੀ ਅਤੇ ਅਮਿਤ ਸ਼ਾਹ ਦਾ ਪੁਤਲਾ - ਮੋਦੀ ਸਰਕਾਰ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਨੌਜਵਾਨਾਂ ਵੱਲੋਂ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਮਿਸ਼ਰਾ ਪਰਿਵਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਕਾਲਾ ਦੁਸਹਿਰਾ ਮਨਾਇਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਵਿਚ ਕਿਸਾਨਾਂ ਅਤੇ ਪੱਤਰਕਾਰ ਨੂੰ ਮਾਰਨ ਵਾਲੇ ਦੋਸ਼ੀ ਇਸ ਕਲਯੁੱਗ ਦੇ ਰਾਵਣ ਹਨ। ਉਨ੍ਹਾਂ ਨੇ ਕਿਹਾ ਕਿ ਇਹ ਰੋਸ਼ ਪ੍ਰਦਰਸ਼ਨ ਦਾ ਮਕਸਦ ਮਿਸ਼ਰਾ ਪਰਿਵਾਰ ਨੂੰ ਸਜ਼ਾ ਦਵਾਉਣਾ ਹੈੋ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਧਰਮ ਦੇ ਨਾਂ ਤੇ ਲੋਕਾਂ ਨੂੰ ਵੰਡਣਾ ਚਾਹੁੰਦੀ ਹੈ।