ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਕਿਸਾਨ ਬੀਬੀਆਂ ਨੇ ਸਾੜਿਆ ਮੋਦੀ ਤੇ ਅਡਾਨੀ ਦਾ ਪੁਤਲਾ - ਕਿਸਾਨ ਸੰਘਰਸ਼ ਕਮੇਟੀ
ਤਰਨ ਤਾਰਨ : ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਦਾ ਧਰਨਾ 23 ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਤਰਨ ਤਾਰਨ ਵਿਖੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਬੀਬੀਆਂ ਨੇ ਮੋਦੀ ਤੇ ਅਡਾਨੀ ਦੇ ਪੁਤਲੇ ਸਾੜ ਕੇ ਵਿਰੋਧ ਕੀਤਾ। ਦੱਸਣਯੋਗ ਹੈ ਕਿ ਸੂਬੇ ਭਰ 'ਚ ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਇਸ ਸੰਘਰਸ਼ ਰਡੀਨੈਂਸਾਂ ਦਾ ਕਿਸਾਨ ਜਥੇਬੰਦੀਆਂ ਵੱਲੋ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਤਰਨ ਤਾਰਨ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਬੀਬੀਆਂ ਕੇਸਰੀ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਪੁੱਜੀਆਂ। ਕਿਸਾਨ ਆਗੂ, ਬੀਬੀ ਦਵਿੰਦਰ ਕੌਰ ਨੇ ਮੋਦੀ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ। ਉਨ੍ਹਾਂ ਕਿਹਾ ਕਿ ਉਹ ਕਿਸਾਨ ਭਰਾਵਾਂ ਦੇ ਨਾਲ ਲਗਾਤਾਰ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੀਆਂ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇੇ।