ਕਿਸਾਨ ਜਥੇਬੰਦੀ ਵਲੋਂ ਮੋਦੀ ਅਤੇ ਕੈਪਟਨ ਦੇ ਪੁਤਲੇ ਨੂੰ ਲਾਇਆ ਲਾਂਬੂ
ਤਰਨਤਾਰਨ: ਕਿਸਾਨ ਜਥੇਬੰਦੀਆਂ ਵਲੋਂ ਪਿੰਡ ਪੱਧਰ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ। ਕਿਸਾਨਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਮੰਡੀਆਂ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੀ ਆੜ 'ਚ ਸਰਕਾਰ ਮੁੜ ਲੋਕਡਾਊਨ ਲਗਾਉਣ ਨੂੰ ਫਿਰ ਰਹੀ ਹੈ ਤਾਂ ਜੋ ਕਿਸਾਨ ਸੰਘਰਸ਼ ਨੂੰ ਤਾਰਪੀੜੋ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰਨ ਤੋਂ ਨਹੀਂ ਹੱਟਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।