ਲਖੀਮਪੁਰ ਖੀਰੀ ਘਟਨਾ ਦੇ ਵਿਰੋਧ 'ਚ ਆਪ ਵੱਲੋਂ ਸਾੜਿਆ ਗਿਆ ਮੋਦੀ ਤੇ ਯੋਗੀ ਦਾ ਪੁਤਲਾ - Lakhimpur Kheri incident
ਪਟਿਆਲਾ: ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਵਿਰੋਧ ਵਿੱਚ ਆਪ ਵੱਲੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਡਿਪਟੀ ਕਮਿਸ਼ਨਰ, ਪਟਿਆਲਾ ਦੇ ਦਫ਼ਤਰ ਦੇ ਬਾਹਰ ਨਰਿੰਦਰ ਮੋਦੀ ਅਤੇ ਯੋਗੀ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਣਾਉਣੀ ਘਟਨਾ ਕਰਕੇ ਨਰਿੰਦਰ ਮੋਦੀ, ਅਦਿੱਤਯਨਾਥ ਯੋਗੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਅਜੈ ਮਿਸ਼ਰਾ ਦੇ ਪੁੱਤ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ ਅਤੇ ਜਿੰਨੇ ਵੀ ਲੋਕ ਇਸ ਘਟਨਾ ਵਿੱਚ ਸ਼ਾਮਲ ਸਨ, ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।