ਵੱਧ ਰਹੀ ਮਹਿੰਗਾਈ ਨੂੰ ਲੈ ਕੇ ਜਲੰਧਰ ’ਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ - ਵਿਧਾਇਕ ਰਜਿੰਦਰ ਬੇਰੀ
ਜਲੰਧਰ: ਸ਼ਹਿਰ ’ਚ ਡੀਸੀ ਦਫ਼ਤਰ ਬਾਹਰ ਕਾਂਗਰਸ ਵਰਕਰਾਂ ਅਤੇ ਮਹਿਲਾਵਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਵਿਰੋਧ ਪ੍ਰਦਰਸ਼ਨ ਦਿਨੋਂ ਦਿਨ ਵਧ ਰਹੀ ਮਹਿੰਗਾਈ ਅਤੇ ਪੈਟਰੋਲ ਡੀਜ਼ਲਾਂ ਅਤੇ ਗੈਸ ਰਸੋਈ ਵਿਚ ਇਸਤੇਮਾਲ ਹੋਣ ਵਾਲੇ ਸਿਲੰਡਰਾਂ ਦੇ ਦਾਮਾਂ ਵਿੱਚ ਬੜੋਤਰੀ ਦੇ ਕਾਰਨ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਸੱਤਾ ਵਿਚ ਆਈ ਸੀ ਤੇ ਮੋਦੀ ਸਰਕਾਰ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਉਨ੍ਹਾਂ ਦੀ ਕੇਂਦਰ ਸਰਕਾਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।