ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਡਰ ਗਈ ਹੈ: ਵੇਰਕਾ
ਚੰਡੀਗੜ੍ਹ: ਖੇਤੀ ਆਰਡੀਨੈਂਸ ਬਿੱਲ ਖਿਲਾਫ ਕਿਸਾਨਾਂ ਵਲੋਂ ਪੰਜਾਬ ਬੰਦ ਦੇ ਐਲਾਨ ਤੋਂ ਬਾਅਦ ਕੇਂਦਰ ਸਰਕਾਰ ਦੀ ਘਬਰਾਹਟ ਸਾਫ ਨਜ਼ਰ ਆਉਣ ਲੱਗ ਪਈ ਹੈ। ਸਾਰੀਆਂ ਸਿਆਸੀ ਪਾਰਟੀਆਂ ਸਣੇ ਕਲਾਕਾਰ, ਡਾਕਟਰ, ਅਧਿਆਪਕ ਕਿਸਾਨਾਂ ਦੇ ਹੱਕ 'ਚ ਖੜ੍ਹੇ ਹੋ ਗਏ ਹਨ ਤੇ ਬੀਜੇਪੀ ਸਰਕਾਰ ਵੱਲੋਂ ਅਡਵਾਂਸ ਫ਼ਸਲ ਦੀ ਖਰੀਦ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ 'ਤੇ ਬੋਲਦਿਆਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਡਰ ਗਈ ਹੈ। ਕਿਸਾਨਾਂ ਵੱਲੋਂ ਦਿੱਲੀ ਘੇਰਨ ਦੇ ਐਲਾਨ ਤੋਂ ਬਾਅਦ ਕਿਸਾਨਾਂ ਦੀ ਮੂਵਮੈਂਟ ਨੂੰ ਤੋੜਣ ਲਈ ਹੀ ਸਭ ਕੁਝ ਕੀਤਾ ਜਾ ਰਿਹਾ ਹੈ।