ਕਿਸਾਨਾਂ ਦੀਆਂ ਮੰਗਾਂ ਜਾਇਜ਼, ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ: ਪਰਨੀਤ ਕੌਰ
ਪਟਿਆਲਾ: ਸੰਸਦ ਮੈਂਬਰ ਪਰਨੀਤ ਕੌਰ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਦੇਣ ਲਈ ਪਿੰਡ ਸਫੇੜਾ ਵਿਖੇ ਪੁੱਜੇ। ਜਿਨ੍ਹਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਿਸ ਪਰਤਦੇ ਸਮੇਂ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਪੂਰੀ ਤਰ੍ਹਾਂ ਨੁਕਸਾਨੇ ਗਏ ਸਨ। ਹਾਦਸੇ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਲਾਭ ਸਿੰਘ ਦੇ ਪਰਿਵਾਰ ਨੂੰ ਸੋਨਾਲੀਕਾ ਕੰਪਨੀ ਦਾ ਨਵਾਂ ਟ੍ਰੈਕਟਰ ਅਤੇ ਹਾਦਸੇ 'ਚ ਜਖ਼ਮੀ ਹੋਏ ਸਰਪੰਚ ਨਰਿੰਦਰ ਸਿੰਘ ਨੂੰ ਨਾਭਾ ਪਾਵਰ ਲਿਮਟਿਡ ਦੀ ਟਰਾਲੀ ਮੁਹੱਈਆ ਕਰਵਾਈ ਗਈ ਹੈ। ਪਰਨੀਤ ਕੌਰ ਨੇ ਖੇਤੀਬਾੜੀ ਸਬੰਧੀਂ ਕਾਲੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ।