ਮੋਦੀ ਸਰਕਾਰ ਕਿਸਾਨਾਂ ਨਾਲ ਖਿਲਵਾੜ ਬੰਦ ਕਰਕੇ ਖੇਤੀ ਕਾਨੂੰਨ ਵਾਪਸ ਲਵੇ: ਕਾਂਗਰਸੀ ਆਗੂ - farmers protest
ਕੁਰਾਲੀ: ਲੰਘੇ ਦਿਨੀਂ ਕਾਂਗਰਸੀ ਆਗੂਆਂ ਨੇ ਕੁਰਾਲੀ ਵਿਖੇ ਕਿਸਾਨਾਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ। ਇਸ ਰੋਸ ਰੈਲੀ ਵਿੱਚ ਕਾਂਗਰਸੀ ਆਗੂ ਕੁਸ਼ਲਪਾਲ ਰਾਣਾ, ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕਮਲਜੀਤ ਚਾਵਲਾ, ਸਾਬਕਾ ਕੌਂਸਲਰ ਬਹਾਦਰ ਸਿੰਘ ਅਤੇ ਰਾਕੇਸ਼ ਕਾਲੀਆ ਨੇ ਸ਼ਮੂਲੀਅਤ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਉੱਤੇ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਰੈਲੀ ਕੱਢੀ ਗਈ ਹੈ। ਕਾਂਗਰਸ ਪਾਰਟੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਅੰਬਾਨੀ-ਅੰਡਾਨੀ ਦੇ ਫ਼ਾਇਦੇ ਦੇ ਲਈ ਮੋਦੀ ਸਰਕਾਰ ਕਿਸਾਨਾਂ ਨੂੰ ਕੁਚਲ ਰਹੀ ਹੈ। ਕਾਂਗਰਸ ਪਾਰਟੀ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਵਾਉਣ ਦੇ ਲਈ ਸੜਕਾਂ ਉੱਤੇ ਡੱਟੀ ਹੋਈ ਹੈ।