ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਂਗਨਵਾੜੀ ਵਰਕਰਾਂ ਨੇ ਫੂਕਿਆ ਮੋਦੀ ਦਾ ਪੁਤਲਾ - Against the Central Government
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਂਗਨਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ। ਆਂਗਨਵਾੜੀ ਆਗੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦੇਸ਼ ਦੇ ਅਮੀਰ ਉਦਯੋਗਿਕ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਇਸ ਕਰਕੇ ਇਹ ਕਿਸਾਨ ਮਾਰੂ ਕਾਨੂੰਨ ਬਣਾਏ ਹਨ। ਜਦੋੋਂ ਤੱਕ ਕੇਂਦਰ ਦੀ ਸਰਕਾਰ ਇਹ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਅਸੀਂ ਕਿਸਾਨਾਂ ਦੇ ਇਸ ਅੰਦੋਲਨ ਦੇ ਨਾਲ ਹਾਂ। ਇਹ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਨੇ ਅੰਨਦਾਤਾਂ ਨੂੰ ਸੜਕਾਂ ਤੇ ਰੋਲ ਦਿੱਤਾ ਹੈ।