ਪਿੰਡ ਕਿੱਕਰਖੇੜਾ ’ਚ ਪਿੰਡ ਵਾਸੀਆਂ ਨੇ ਫੂਕਿਆ ਮੋਦੀ ਦਾ ਪੁਤਲਾ
ਫਾਜ਼ਿਲਕਾ: ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਖਿਲਾਫ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਪਿੰਡ ਕਿੱਕਰ ਖੇੜਾ ਚ ਮੋਦੀ ਦਾ ਪੁਤਲਾ ਫੂਕਿਆ ਗਿਆ। ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਵੱਲੋਂ ਮੋਦੀ ਦੀ ਅਰਥੀ ਕੱਢਣ ਤੋਂ ਬਾਅਦ ਪਿਟ ਸਿਆਪਾ ਕੀਤਾ ਗਿਆ। ਇਸ ਦੌਰਾਨ ਪਿੰਡ ਦੀਆਂ ਔਰਤਾਂ ਬੱਚੇ ਤੇ ਬਜ਼ੁਰਗ ਵੀ ਸ਼ਾਮਲ ਹੋਏ ਜਿਨ੍ਹਾਂ ਨੇ ਮੋਦੀ ਖ਼ਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ।