ਗਣਤੰਤਰ ਦਿਵਸ ਮੌਕੇ ਜਲੰਧਰ ਡੀਸੀ ਦਫ਼ਤਰ ਅੱਗੇ ਫੂਕਿਆ ਮੋਦੀ ਦਾ ਪੁਤਲਾ
ਜਲੰਧਰ: ਮੰਗਲਵਾਰ ਨੂੰ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਅਤੇ ਹੋਰ ਧਾਰਮਿਕ ਸੰਸਥਾਵਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਰੋਸ ਪ੍ਰਦਰਸ਼ਨ ਦੌਰਾਨ ਮੁਸਲਿਮ ਭਾਈਚਾਰਾ ਵੀ ਮੌਜੂਦ ਸੀ। ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੋਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਆਪਣਾ ਰੋਸ ਪ੍ਰਦਰਸ਼ਨੀ ਦਾ ਹੀ ਜਾਰੀ ਰੱਖਣਗੇ।