ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੱਚਿਆਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ - ਗੁਰੂ ਤੇਗ ਬਹਾਦਰ ਇਨਕਲੇਵ
ਸ੍ਰੀ ਮੁਕਤਸਰ ਸਾਹਿਬ: ਗੁਰੂ ਤੇਗ ਬਹਾਦਰ ਇਨਕਲੇਵ ਵਿੱਚ ਕੁੱਝ ਬੱਚਿਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਸਹਾਇਤਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਨਰਿੰਦਰ ਮੋਦੀ ਦੇ ਪੁਤਲੇ ਦੀ ਰਾਵਣ ਨਾਲ ਤੁਲਨਾ ਕਰਦਿਆਂ ਬੱਚਿਆਂ ਨੇ ਕਿਹਾ ਕਿ ਜੇਕਰ ਮੋਦੀ ਨੇ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਤਾਂ ਕਿਸਾਨਾਂ ਦੀ ਹਾਲਤ ਖ਼ਰਾਬ ਹੋਣ ਦੇ ਨਾਲ-ਨਾਲ ਪੂਰਾ ਦੇਸ਼ ਹੀ ਬਰਬਾਦ ਹੋ ਜਾਵੇਗਾ।