ਨਾਭਾ ਵਿਖੇ ਮੋਦੀ ਦਾ ਰਾਵਣ ਦੇ ਰੂਪ 'ਚ ਫੂਕਿਆ ਗਿਆ ਪੁਤਲਾ
ਨਾਭਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੁਸਹਿਰੇ ਵਾਲੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾਂ ਦੀ ਅਗਵਾਈ ਵਿੱਚ ਰਾਵਣ ਦਾ ਪੁਤਲਾ ਸਾੜਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕਰ ਕੇ ਮੋਦੀ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ।