ਮੋਗਾ: ਫਾਈਨਾਂਸ ਕੰਪਨੀਆਂ ਦੇ ਖ਼ਿਲਾਫ਼ ਮਜ਼ਦੂਰ ਸਾਂਝਾ ਮੋਰਚਾ ਨੇ ਡੀਸੀ ਦਫ਼ਤਰ ਦੇ ਬਾਹਰ ਲਾਇਆ ਧਰਨਾ
ਮੋਗਾ: ਫਾਈਨਾਂਸ ਕੰਪਨੀਆਂ ਦੇ ਖ਼ਿਲਾਫ਼ ਮਜ਼ਦੂਰ ਸਾਂਝਾ ਮੋਰਚਾ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਮਜ਼ਦੂਰ ਵਰਗ ਵੱਲੋਂ ਇਹ ਰੋਸ ਪ੍ਰਦਰਸ਼ਨ ਫਾਈਨਾਂਸ ਕੰਪਨੀਆਂ ਤੇ ਬੈਂਕਾਂ ਵੱਲੋਂ ਕਰਜ਼ੇ ਦੀਆਂ ਕਿਸ਼ਤਾਂ ਨੂੰ ਲੈ ਕੇ ਦਬਾਅ ਪਾਏ ਜਾਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰਦਰਸ਼ਨਕਾਰੀ ਆਗੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦੇ ਮਜ਼ਦੂਰਾਂ ਕੋਲੋਂ ਕੰਮ ਖੁੱਸ ਗਏ ਹਨ। ਕਿਉਂਕਿ ਸਾਰੇ ਹੀ ਕੰਮ ਕਾਜ ਠੱਪ ਚੱਲ ਰਹੇ ਹਨ। ਮਾਈਕ੍ਰੋ ਫਾਈਨਾਂਸ ਕੰਪਨੀਆਂ ਤੇ ਬੈਕਾਂ ਵੱਲੋਂ ਮਜ਼ਦੂਰ ਲੋਕਾਂ ਨੂੰ ਲਗਾਤਾਰ ਕਰਜ਼ੇ ਦੀਆਂ ਕਿਸ਼ਤਾਂ ਭਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰਵਾਉਣ ਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਨਵੇ ਉਪਾਰਲੇ ਕਰਨ ਦੀ ਮੰਗ ਕੀਤੀ ਹੈ।