ਪੰਜਾਬ

punjab

ETV Bharat / videos

ਚਰਨਜੀਤ ਚੰਨੀ ਦੇ ਹਲਕਾ ਭਦੌੜ 'ਚ ਚੋਣ ਦਫ਼ਤਰ ਦਾ ਉਦਘਾਟਨ - ਚੋਣ ਦਫ਼ਤਰ ਦਾ ਉਦਘਾਟਨ

By

Published : Feb 7, 2022, 7:47 AM IST

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ। ਜਿਹਨਾਂ ਦੇ ਚੋਣ ਦਫ਼ਤਰ ਦਾ ਉਦਘਾਟਨ ਤਪਾ ਮੰਡੀ ਵਿੱਚ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵਲੋਂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁਹੰਮਦ ਸਦੀਕ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਲੋਕਾਂ ਦੇ ਸਭ ਮਸਲੇ ਹੱਲ ਹੋਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਜੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਇੱਕ ਨੰਬਰ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜ ਕੇ ਪੰਜਾਬ ਅੰਦਰ ਵਿਕਾਸ ਕਾਰਜ ਕਰਵਾਏਗੀ। ਉਹਨਾਂ ਕਿਹਾ ਕਿ ਚਰਨਜੀਤ ਚੰਨੀ ਦੇ ਮੁੜ ਸੀਐਮ ਬਨਣ ਤੋਂ ਬਾਅਦ ਹਲਕਾ ਭਦੌੜ ਦਾ ਵਿਕਾਸ ਤੇਜ਼ ਗਤੀ ਨਾਲ ਹੋਵੇਗਾ।

ABOUT THE AUTHOR

...view details