ਪਾਰਟੀ ਨੇ ਮੇਰਾ ਪਾਰਟੀ ਕਰੀਅਰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ: ਕੇਪੀ - ਜਲੰਧਰ
ਜਲੰਧਰ: ਲੋਕਸਭਾ ਚੋਣਾਂ ਵਿਚ ਕਾਂਗਰਸ ਵਲੋਂ ਮੁੜ ਸੰਤੋਖ ਸਿੰਘ ਚੌਧਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ, ਪਰ ਪਾਰਟੀ ਦੇ ਸੀਨੀਅਰ ਨੇਤਾ ਮਹਿੰਦਰ ਸਿੰਘ ਕੇਪੀ ਨੇ ਇਸ ਨੂੰ ਲੈ ਕੇ ਬਗਾਵਤ ਕਰ ਦਿੱਤੀ ਹੈ। ਕੇਪੀ ਦੀ ਇਸ ਬਗਾਵਤ ਤੋਂ ਬਾਅਦ ਦੁਪਹਿਰ ਸ਼ਾਮ ਨੂੰ ਚੌਧਰੀ ਸੰਤੋਖ ਸਿੰਘ ਪਾਰਟੀ ਦੇ ਹੋਰਾਂ ਵਰਕਰਾਂ ਅਤੇ ਆਗੂਆਂ ਨਾਲ ਮਹਿੰਦਰ ਸਿੰਘ ਕੇਪੀ ਦੇ ਘਰ ਉਨ੍ਹਾਂ ਨੂੰ ਮਿਲਣ ਪੁੱਜੇ ਪਰ ਮਹਿੰਦਰ ਸਿੰਘ ਕੇਪੀ ਨੇ ਆਪਣੇ ਬਗਾਵਤੀ ਸੁਰਾਂ ਵਿੱਚ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ ਅਤੇ ਉਨ੍ਹਾਂ ਵਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਵਰਕਰ ਹੀ ਫ਼ੈਸਲਾ ਕਰਨਗੇ ਕਿ ਅੱਗੇ ਕੀ ਕਰਨਾ ਹੈ। ਦੂਜੇ ਪਾਸੇ ਮੌਕੇ 'ਤੇ ਸੰਤੋਖ ਸਿੰਘ ਚੌਧਰੀ ਮੀਡੀਆ ਨਾਲ ਕੋਈ ਗੱਲਬਾਤ ਕਰੇ ਬਿਨਾ ਹੀ ਚਲੇ ਗਏ।