ਕਰੋਨਾ ਵਾਇਰਸ ਦੇ ਕਾਰਨ ਮਾਨਸਾ ਜੇਲ੍ਹ ਚੋਂ 31 ਮਾਰਚ ਤੱਕ ਕੈਦੀਆਂ ਦੀਆਂ ਮੁਲਾਕਾਤਾਂ ਬੰਦ - ਜ਼ਿਲ੍ਹਾ ਜੇਲ੍ਹ ਮਾਨਸਾ
ਕੋਰੋਨਾ ਵਾਇਰਸ ਕਾਰਨ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਜਾਣ ਵਾਲੀ ਮੁਲਾਕਾਤ ਨੂੰ ਬੰਦ ਕਰ ਦਿੱਤਾ ਗਿਆ ਹੈ। ਮਾਨਸਾ ਵਿੱਚ ਜੇਲ੍ਹ ਦੇ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ ਅਨੁਸਾਰ 31 ਮਾਰਚ ਤੱਕ ਜੇਲ੍ਹ ਵਿੱਚ ਮੁਲਾਕਾਤਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਐਮਰਜੈਂਸੀ ਹਾਲਾਤ ਹੀ ਕਿਸੇ ਨੂੰ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਦੀ ਜਾਣਕਾਰੀ ਵੀ ਦਿੱਤੀ ਗਈ ਹੈ।