ਐਗਰੀਕਲਚਰ ਇੰਡਸਟਰੀ ਦਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ - ਫੈਕਟਰੀ
ਮਲੇਰਕੋਟਲਾ: ਖੇਤੀ ਮਸ਼ੀਨਾਂ ਬਣਾਉਣ ਵਾਲੇ ਫੈਕਟਰੀ ਮਾਲਕਾਂ (Factory owners) ਵੱਲੋਂ ਜਲਦ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਨ੍ਹਾਂ ਫੈਕਟਰੀ ਮਾਲਕਾਂ ਦਾ ਕਹਿਣਾ ਹੈ, ਕਿ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਜੋ ਪੁਰਾਣੇ ਰੇਟਾਂ ਉੱਪਰ ਸਰਕਾਰ ਦੇ ਕੀਤੇ ਫ਼ੈਸਲੇ ਮੁਤਾਬਿਕ ਕਿਸਾਨਾਂ ਨੂੰ ਮਸ਼ੀਨਾਂ ਬਣਾ ਕੇ ਦਿੰਦੇ ਆ ਰਹੇ ਹਨ। ਜੋ ਹੁਣ ਦਿਨੋ-ਦਿਨ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਕਿ ਦਿਨੋ-ਦਿਨ ਵੱਧ ਰਹੀ ਮਹਿੰਗਾਈ ਕਰਕੇ ਹਰ ਚੀਜ ਮਹਿੰਗੀ ਹੋ ਗਈ ਹੈ। ਉਨ੍ਹਾਂ ਨੇ ਕਿਹਾ, ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ ਲੇਬਰ ਵੀ ਬਹੁਤ ਮਹਿੰਗੀ ਹੋ ਗਈ ਹੈ।