ਮਾਂ ਛੋਟੇ ਪੁੱਤ ਨਾਲ ਵੱਡੇ ਪੁੱਤ 'ਤੇ ਕੀਤਾ ਹਮਲਾ, ਗੰਭੀਰ ਜ਼ਖ਼ਮੀ - mother-son clash
ਜਲੰਧਰ: ਲੱਧੇਵਾਲੀ ਦੇ ਗਿੱਲ ਮਾਰਗ ਵਿਖੇ ਇੱਕ ਵਿਆਹੇ ਹੋਏ ਪੁੱਤ ਉੱਤੇ ਉਸ ਦੀ ਮਾਂ ਵੱਲੋਂ ਆਪਣੇ ਛੋਟੇ ਪੁੱਤ ਨਾਲ ਮਿਲ ਕੇ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਬਲਵੀਰ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਦਾ ਐਕਸਰੇ ਕਰਵਾ ਕੇ ਘਰ ਨੂੰ ਵਾਪਸ ਜਾ ਰਿਹਾ ਸੀ ਅਤੇ ਉਸ ਦੀ ਮਾਂ ਅਤੇ ਉਸ ਦੇ ਛੋਟੇ ਭਰਾ ਨੇ ਆਪਣੇ ਕੁੱਝ ਸਾਥੀਆਂ ਨੇ ਮਿਲ ਕੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਹੈ ਕਿ ਕੁੱਝ ਦਿਨ ਪਹਿਲਾਂ ਤੋਂ ਉਨ੍ਹਾਂ ਦੇ ਘਰ ਦੇ ਵਿੱਚ ਆਪਸੀ ਕਲੇਸ਼ ਚੱਲ ਰਿਹਾ ਸੀ ਅਤੇ ਜਿਸ ਦੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਹੈ।